ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ 30 ਨਵੰਬਰ 2020 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ‘ਪ੍ਰੀਮੀਅਰ ਹੋਰਾਸਿਸ ਏਸ਼ੀਆ ਮੀਟਿੰਗ 2020‘ ਵਿੱਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਦਿਆਂ ਕਿਹਾ ਕਿ 21 ਵੀਂ ਸਦੀ ਦੌਰਾਨ ਏਸ਼ੀਆ ਦਾ ਬੋਲਬਾਲਾ ਹੈ ਅਤੇ ਅਸੀਂ ਆਰਥਿਕ ਵਿਕਾਸ ਅਤੇ ਜ਼ਿੰਦਗੀ ਦੇ ਕਈ ਹੋਰ ਪਹਿਲੂਆਂ ਵਿੱਚ ਵਿਸ਼ਵ ਦੀ ਅਗਵਾਈ ਕਰ ਸਕਦੇ ਹਾਂ।