ਨਵੇਂ ਖੇਤੀਬਾੜੀ ਕਾਨੂੰਨਾਂ ਕਾਰਨ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦੀ ਵਜ੍ਹਾ ਨਾਲ ਪੰਜਾਬ 'ਚ ਠੱਪ ਰੇਲ ਸੇਵਾਵਾਂ ਨੂੰ ਮੜ ਸ਼ੁਰੂ ਕਰਨ ਲਈ ਰੇਲ ਮੰਤਰੀ ਪਿਊਸ਼ ਗੋਇਲ ਨੇ ਰੇਲਵੇ ਸਟਾਫ ਅਤੇ ਰੇਲ ਗੱਡੀਆਂ 'ਚ ਸਫਰ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਦੀ ਗਾਰੰਟੀ ਮੰਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੀਵਾਲੀ, ਗੁਰਪੁਰਬ ਮੌਕੇ ਯਾਤਰਾ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਟਰੇਨਾਂ ਚਲਾ ਸਕੀਏ। ਗੋਇਲ ਨੇ ਕਿਹਾ ਕਿ ਟਰੇਨਾਂ ਚਲਾਉਣ ਲਈ ਜ਼ਰੂਰੀ ਹੈ ਕਿ ਸਾਰੇ