ਪਟਿਆਲਾ : 16 ਕੋਰਸਾਂ ਨੂੰ ਬੰਦ ਕਰਨ ਦਾ ਫ਼ੈਸਲਾ ਪੰਜਾਬੀ ਯੂਨੀਵਰਸਿਟੀ ਵੱਲੋਂ ਲਿਆ ਗਿਆ ਹੈ। ਇਹ ਫ਼ੈਸਲਾ ਯੋਜਨਾਬੰਦੀ ਤੇ ਨਿਗਰਾਨੀ ਬੋਰਡ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਵੱਲੋਂ 16 ਅਜਿਹੇ ਕੋਰਸਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਦਾ ਦਾਖ਼ਲਾ ਪਿਛਲੇ 5 ਸਾਲਾਂ 'ਚ 95 ਫ਼ੀਸਦੀ ਤੋਂ ਘੱਟ ਰਿਹਾ ਹੈ। ਇਨ੍ਹਾਂ ਕੋਰਸਾਂ 'ਚ ਬੀ. ਕਾਮ, ਬੀ. ਬੀ. ਏ., ਬੀ. ਸੀ. ਏ., ਐਮ. ਟੈੱਕ, ਐਮ. ਸੀ. ਏ., ਅਤੇ ਵੱਖ-ਵੱਖ ਡਿਪਲੋਮਾ ਅਤੇ ਸਰਟੀਫਿਕੇਟ ਕੋਰਸ ਸ਼ਾਮਲ ਹਨ।