ਨਵੀਂ ਦਿੱਲੀ : ਉੱਤਰੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਦਿੱਲੀ-ਐਨਸੀਆਰ ਵਿਚ ਸਵੇਰ, ਸ਼ਾਮ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਰਹਿੰਦੀ ਹੈ। ਦਿੱਲੀ ਦਾ ਤਾਪਮਾਨ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਉਥੇ, ਪਛਮੀ ਰਾਜਸਥਾਨ ਵਿਚ ਚੁਰੂ ਵਿਚ ਘੱਟੋ ਘੱਟ ਤਾਪਮਾਨ ਦਰਜ ਕੀਤਾ ਗਿਆ।