ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਵਕਾਲਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਬਿਲਡਰਾਂ / ਡਿਵੈਲਪਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਜੋ ਨਾਗਰਿਕਾਂ ਨਾਲ ਧੋਖਾ ਕਰ ਰਹੇ ਹਨ। ਤਿਵਾੜੀ ਨੇ ਕਿਹਾ, 'ਕਬਜ਼ਾ ਦੇਣ ਵਿੱਚ ਜਾਣ-ਬੁੱਝ ਕੇ ਦੇਰੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਰੀਅਲ ਅਸਟੇਟ ਗ੍ਰਾਹਕਾਂ ਨੂੰ ਨਾ ਸਿਰਫ਼ ਮਾਨਸਿਕ ਅਤੇ ਵਿੱਤੀ ਤੌਰ 'ਤੇ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਸਗੋਂ ਉਨ੍ਹਾਂ ਦੇ ‘ਜੀਵਨ ਅਤੇ ਰੋਜ਼ੀ-ਰੋਟੀ ਦੇ ਅਧਿਕਾਰ’ ਦੀ ਉਲੰਘਣਾ ਵੀ ਹੁੰਦੀ ਹੈ।