ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਪੱਸ਼ਟ ਕੀਤਾ ਹੈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਨੇ ਕਾਂਗਰਸੀ ਨੇਤਾ ਹਰੀਸ਼ ਰਾਵਤ (Harish Rawat) 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਧਰਮ ਨਿਰਪੱਖਤਾ ਬਾਰੇ ਗੱਲ ਨਾ ਕਰਨ ਦੀ ਸਲਾਹ ਦਿੱਤੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ (Former CM Captain Amarinder Singh) ਦੀ ਅੱਜ ਦਿੱਲੀ ਫੇਰੀ ਨੇ ਰਾਜਨੀਤਕ ਕਿਆਸ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਦੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੀਟਿੰਗ ਦੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲਾ ਨੇ ਇਸ ਗੱਲ ਦੀ ਹਾਲਾਂਕਿ ਪੁਸ਼ਟੀ ਨਹੀਂ ਕੀਤੀ ਹੈ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ OSD ਲੋਕੇਸ਼ ਸ਼ਰਮਾ ਵਲੋਂ ਪੰਜਾਬ ਦੇ ਰਾਜਨੀਤਕ ਘਟਨਾਕ੍ਰਮ ਬਾਰੇ ਇੱਕ ਟਵੀਟ ਕੀਤਾ ਗਿਆ ਜੋ ਸੂਬੇ ਵਿਚ ਸਿਆਂਸੀ ਬਹਿਸ ਦਾ ਮੁੱਦਾ ਬਣ ਗਿਆ ਅਤੇ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਦਾ ਪੱਤਰ CM ਗਹਿਲੋਤ ਦੇ ਸਾਹਮਣੇ ਰੱਖ ਦਿੱਤਾ। ਦੱਸ ਦਈਏ ਕਿ ਲੋਕੇਸ਼ ਸ਼ਰਮਾ ਨੇ ਇਹ ਟਵੀਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕੀਤਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।
ਪੰਜਾਬ 'ਚ ਕੋਰੋਨਾ ਤੋਂ ਬਾਅਦ ਆਰਥਿਕ ਰਿਕਵਰੀ ਦੇ ਸੰਕੇਤ ਮਿਲਣ ਲੱਗੇ ਹਨ। ਸੂਬੇ 'ਚ ਲਗਭਗ 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ 'ਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਸੂਬੇ ਨੂੰ ਆਰਥਿਕ ਤੌਰ 'ਤੇ ਮੁੜ-ਮਜ਼ਬੂਤੀ ਦੇ ਰਸਤੇ 'ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰਥਸ਼ਾਸਤਰੀ ਮੋਂਟੇਕ ਸਿੰਘ ਆਹਲੂਵਾਲੀਆ ਦੇ ਅਗਵਾਈ 'ਚ ਇਕ ਉੱਚ ਪੱਧਰੀ ਆਰਥਿਕ ਕਮੇਟੀ ਬਣਾਈ ਸੀ, ਜਿਸ ਨੇ ਬੀਤੇ ਸਮੇਂ 'ਚ ਸੂਬਾ ਸਰਕਾਰ ਨੂੰ ਕਈ ਤਰ੍ਹਾਂ ਦੇ ਆਰਥਿਕ ਕਦਮ ਚੁੱਕਣ ਲਈ ਕਿਹਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਧਰਨਾ ਲਾਇਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਘਾਟ ਤੋਂ ਅੱਜ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਉਹ ਇਕ ਮਿਸ਼ਨ ਲਾਂਚ ਕਰਨਗੇ, ਉੱਥੇ ਹੀ, ਕੇਂ
ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਨਾ ਮਿਲਣ ਤੋਂ ਖਫ਼ਾ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਦੇ ਰਾਜਘਾਟ ਵਿਖੇ ਅੱਜ ਦਿੱਤੇ ਜਾਣ ਵਾਲੇ ਧਰਨੇ ਦਾ ਪ੍ਰੋਗਰਾਮ ਐਨ ਮੌਕੇ ਬਦਲ ਦਿੱਤਾ ਗਿਆ ਹੈ।
ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦਿੱਤੇ ਜਾਣ ਤੋਂ ਨਾਰਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਨਵੰਬਰ ਮਤਲਬ ਕਿ ਅੱਜ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਕੈਪਟਨ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਸ ਕੀਤੇ ਗਏ ਬਿੱਲਾਂ ਅਤੇ ਟਰੇਨਾਂ ਨਾ ਚੱਲਣ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਤੋਂ ਸਮਾਂ ਨਹੀਂ ਦਿੱਤਾ ਗਿਆ।
ਭਗਵਾਨ ਵਾਲਮੀਕਿ ਜੈਯੰਤੀ ਦੇ ਮੌਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਭਗਵਾਨ ਵਾਲਮੀਕਿ ਜੀ ਦਾ ਅੱਜ ਪ੍ਰਗਟ ਦਿਵਸ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ।
ਪਿੰਡ ਗੱਗ ਸੁਲਤਾਨ ਦਾ ਕਿਸਾਨ ਰਹਿੰਦ ਖੂਹੰਦ ਨਾ ਸਾੜ ਕੇ 33 ਏਕੜ ਵਿੱਚ ਖੇਤੀ ਕਰਨ ਵਾਲਾ ਕਿਸਾਨ ਵਰਿੰਦਰ ਸਿੰਘ ਹੋਰਨਾਂ ਕਿਸਾਨਾਂ ਲਈ ਮਿਸਾਲ ਬਣ ਗਿਆ ਹੈ। ਉਹ ਪਿਛਲੇ ਕੁਝ ਸਾਲਾਂ ਤੋਂ ਪਰਾਲੀ ਨੂੰ ਬਿਨਾਂ ਜਲਾਏ ਕਣਕ ਦੀ ਬਿਜਾਈ ਐਮਬੀ ਪਲੋਅ 'ਤੇ ਰੋਟਾਵੇਟਰ ਨਾਲ ਕਰ ਰਿਹਾ ਹੈ। ਵਰਿੰਦਰ ਸਿੰਘ ਨੇ ਇਸ ਸਾਲ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਸਬਸਿਡੀ 'ਤੇ ਸੁਪਰ ਸੀਡਰ ਵੀ ਖਰੀਦ ਲਿਆ ਹੈ ਤਾਂ ਜੋ ਝੋਨੇ ਦੇ ਖੜ੍ਹੇ ਨਾੜ ਵਿੱਚ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਸਮੇਂ ਸਿਰ ਕੀਤੀ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਨਵੇਂ ਕਿਸਾਨੀ ਕਾਨੂੰਨ ਦੇ ਰੂਪ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੋ ਧੱਕੇਸ਼ਾਹੀ ਦੀ ਵਿਉਂਤ ਵਿੱਢੀ ਗਈ ਹੈ, ਪੂਰਾ ਪੰਜਾਬ ਉਸਦੇ ਖਿਲਾਫ ਇਕਜੁੱਟ ਹੈ ਪਰ ਕੁਝ ਸਿਆਸੀ