ਚੰਡੀਗੜ੍ਹ : ਬੀਤੇ ਭਲਕ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਬਾਰ ਸਾਹਿਬ ਸ਼ੁਕਰਾਨੇ ਵਜੋਂ ਮੱਥਾ ਟੇਕਨ ਗਏ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵਾਲਿਆਂ ਨੇ ਉਨ੍ਹਾਂ ਨੂੰ ਸਨਮਾਨ ਵਜੋਂ ਸਿਰੋਪਾਉ ਨਹੀਂ ਦਿਤਾ ਗਿਆ। ਇਥੇ ਦਸ ਦਈਏ ਕਿ ਇਹੀ ਸ਼੍ਰੋਮਣੀ ਕਮੇਟੀ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਤਾਂ ਸਿਰੋਪਾਉ ਦੇਣ ਲੱਗੇ ਬਾਹੁਤ ਖ਼ੁਸ਼ ਸਨ ਪਰ ਚੰਨੀ ਵਾਰੀ ਪਤਾ ਨਹੀਂ ਉਨ੍ਹਾਂ ਨੂੰ ਸੱਪ ਕਿਉਂ ਸੁੰਘ ਗਿਆ। ਇਸ ਬਾਰੇ ਜਸਟਿਸ ਨਿਰਮਲ ਸਿੰਘ
ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਆਪਣੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਕਿ 19 ਸਤੰਬਰ, 2021 ਨੂੰ ਹੋਈ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਵਿੱਚ, ਉਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।
ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਚੀਫ਼ ਮਨਿਸਟਰ ਬਣਾਇਆ ਗਿਆ ਹੈ। ਇਹ ਇਵੇਂ ਲੱਗ ਰਿਹਾ ਹੈ ਜਿਵੇਂ ਕਾਂਗਰਸ ਹਾਈਕਮਾਂਡ ਦਲਿਤ ਪੱਤਾ ਖੇਡ ਰਹੀ ਹੈ, ਜਦ ਕਿ ਖੇਡਣ ਵਿਚ ਹਰਜ ਵੀ ਕੋਈ ਨਹੀਂ ਹੈ। ਇਥੇ ਖਾਸ ਗੱਲ ਇਹ ਹੈ ਕਿ ਹਲੇ ਕੁੱਝ ਸਮਾਂ ਪਹਿਲਾਂ ਹੀ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕੀਤਾ ਸੀ ਤਾਂ ਇਸ ਦਾ ਮਤਲਬ ਇਹੀ ਸੀ ਕਿ ਅਕਾਲੀ ਦਲਿਤਾਂ ਦੀ ਵੋਟਾਂ ਲੈਣਾ ਚਾਹੁੰਦੀ ਹੈ।