ਪੰਜਾਬ ਗਊ ਸੇਵਾ ਕਮੀਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਸੂਬੇ ਦੀਆਂ ਗਊਸ਼ਲਾਵਾਂ ਦਾ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਜੇਕਰ ਗਊਸ਼ਾਲਾ ਪ੍ਰਬੰਧਕਾਂ ਵਲੋਂ ਗਊਆਂ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਕਿਸੇ ਵੀ ਪ੍ਰਕਾਰ ਦੀ ਕਮੀ ਪਾਈ ਗਈ ਤਾਂ ਗਊਸ਼ਾਲਾ ਪ੍ਰਬੰਧਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।