Friday, November 22, 2024
 

cracker

ਪੰਜਾਬ ਦੇ ਕਈ ਸ਼ਹਿਰਾਂ ਵਿਚ ਪਟਾਕਿਆਂ 'ਤੇ ਰਹੇਗੀ ਪਾਬੰਦੀ

ਪਿਛਲੇ ਸਾਲ ਨਵੰਬਰ ਮਹੀਨੇ ਦਾ ਡਾਟਾ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਨਵੰਬਰ ਦੇ ਪਹਿਲੇ ਹਫ਼ਤੇ ਬਠਿੰਡਾ, ਰੋਪੜ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਤੇ ਪਟਿਆਲਾ 'ਚ ਹਵਾ ਦੀ ਗੁਣਵੱਤਾ ਔਸਤਨ 270 ਤੋਂ 410 ਤਕ ਰਹੀ।    ਅਜਿਹੇ 'ਚ ਐੱਨਜੀਟੀ ਦੇ ਆਦੇਸ਼ਾਂ ਦੇ ਮੁਤਾਬਕ ਇਨ੍ਹਾਂ ਸ਼ਹਿਰਾਂ 'ਚ ਇਸ ਵਾਰੀ ਪਟਾਕੇ ਚਲਾਉਣ ਤੇ ਵੇਚੇ ਜਾਣ 'ਤੇ ਪਾਬੰਦੀ ਰਹੇਗੀ। ਵੈਸੇ ਆਖ਼ਰੀ ਫ਼ੈਸਲਾ ਕੱਲ੍ਹ ਮੰਗਲਵਾਰ ਨੂੰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਹੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਐੱਨਜੀਟੀ ਨੂੰ ਭੇਜੇ ਪੱਤਰ 'ਚ ਕਿਹਾ ਸੀ ਕਿ ਪੰਜਾਬ 'ਚ ਇਸ ਸਾਲ ਸਾਰੇ ਸ਼ਹਿਰਾਂ 'ਚ ਹਵਾ ਦੀ ਗੁਣਵੱਤਾ ਮਾਡਰੇਟ ਹੈ

ਇਸ ਵਾਰ ਪਟਾਕਿਆਂ ਤੇ ਲੱਗ ਸਕਦੀ ਹੈ ਪਾਬੰਦੀ

ਇਸ ਵਾਰ ਦੇਸ਼ ਵਿੱਚ ਪਟਾਕਿਆਂ ’ਤੇ ਪਾਬੰਦੀ ਲੱਗ ਸਕਦੀ ਹੈ। ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ ਸਣੇ ਚਾਰ ਸੂਬਿਆਂ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕੀ ਲੋਕਾਂ ਦੀ ਸਿਹਤ ਤੇ ਵਾਤਾਵਰਨ ਖ਼ਾਤਰ ਸੱਤ ਤੋਂ 30 ਨਵੰਬਰ ਤੱਕ ਪਟਾਕਿਆਂ ’ਤੇ ਪਾਬੰਦੀ ਲਾਈ ਜਾ ਸਕਦੀ ਹੈ।

ਚੀਨੀ ਪਟਾਖਿਆਂ ਦੇ ਰੱਖਣ ਤੇ ਵਿਕਰੀ ਕਰਨ ਨੂੰ ਐਲਾਨਿਆ ਜੁਰਮ

 ਹਰਿਆਣਾ ਸਰਕਾਰ ਨੇ ਸੂਬੇ ਵਿਚ ਆਯਾਤ ਕੀਤੇ ਪਟਾਖਿਆਂ ਨੂੰ ਰੱਖਣ ਅਤੇ ਉਨ੍ਹਾਂ ਦੀ ਵਿਕਰੀ ਕਰਨ ਨੂੰ ਨਾਜਾਇਜ ਅਤੇ ਸਜ਼ਾ ਵਾਲਾ ਅਪਰਾਧ ਐਲਾਨਿਆ ਹੈ| ਇਕ ਸਰਕਾਰੀ ਬੁਲਾਰੇ ਅਨੁਸਾਰ,ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧ ਵਿਚ ਚੌਕਸ ਰਹਿਣ ਅਤੇ ਆਯਾਤ ਕੀਤੇ ਪਟਾਖਿਆਂ ਦੀ ਵਿਕਰੀ ਤੇ ਵੰਡ ਖਿਲਾਫ ਤੁਰੰਤ ਕਾਵਰਾਈ ਕਰਨ ਦੇ ਆਦੇਸ਼ ਦਿੱਤੇ ਹਨ| 

Subscribe