ਛੇ ਮਹੀਨਿਆਂ ਤੋਂ ਤਬਾਹੀ ਮਚਾ ਰਹੇ ਕੋਰੋਨਾ ਵਾਇਰਸ ਨੇ ਦੁਨੀਆਂ ਦੇ ਇਕ ਕਰੋੜ ਲੋਕਾਂ ਨੂੰ ਅਪਣੇ ਲਪੇਟੇ ਵਿਚ ਲੈ ਲਿਆ ਹੈ। ਦੁਨੀਆਂ ਵਿਚ ਕੁੱਲ ਪੀੜਤਾਂ ਦੀ ਗਿਣਤੀ ਇਕ ਕਰੋੜ ਹੋ ਗਈ ਹੈ। ਲਗਭਗ ਹਰ ਦੇਸ਼ ਇਸ ਵਾਇਰਸ ਦਾ ਸ਼ਿਕਾਰ ਹੈ। ਵਰਲਡੋਮੀਟਰ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਹੁਣ ਤਕ ਪੂਰੇ ਵਿਸ਼ਵ ਵਿਚ ਕੋਰੋਨਾ ਦੇ 10,000,051 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 498,952 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 54,14,646 ਲੋਕ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪੂਰੀ ਦੁਨੀਆਂ ਵਿਚ ਹੁਣ ਤਕ 40,86,947 ਪ੍ਰਭਾਵਿਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ 57,706 ਕੋਰੋਨਾ ਪ੍ਰਭਾਵਿਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।