ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਕਿਸਾਨਾਂ ਦਾ ਸਾਥ ਦੇਣ ਲਈ ਹੁਣ ਹਰਿਆਣਾ ਦੇ ਕਰਮਚਾਰੀ ਸੰਗਠਨ ਵੀ ਉੱਤਰ ਆਏ ਹਨ। ਸੀਟੂ ਦੇ ਸੂਬਾ ਪ੍ਰਧਾਨ ਆਨੰਦ ਸ਼ਰਮਾ ਤੇ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਸ਼ਿਲਕ ਰਾਮ ਮਲਿਕ ਨੇ ਬੀਤੇ ਦਿਨੀ ਕਿਹਾ ਕਿ ਅੱਜ ਦੋਵੇਂ ਸੰਗਠਨ ਕਿਸਾਨਾਂ ਦੇ ਸਮਰਨ 'ਚ ਟਿਕਰੀ ਤੇ ਸਿੰਘੂ ਬਾਰਡਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਤੇ ਤਮਾਮ ਪਿੰਡਾਂ ਦੇ ਪੱਧਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।