ਚੰਡੀਗੜ੍ਹ: ਮਾਲਵਿੰਦਰ ਸਿੰਘ ਮਾਲੀ ਦੇ ਅਸਤੀਫ਼ੇ ਮਗਰੋਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਝਟਕਾ ਲੱਗਾ ਹੈ। ਦਰਅਸਲ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ: ਪਿਆਰਾ ਲਾਲ ਗਰਗ ਨੇ ਸਿੱਧੂ ਦਾ ਸਾਥ ਛੱਡ ਦਿੱਤਾ ਹੈ। ਦੱਸ ਦਈਏ ਕਿ ਉਨ੍ਹਾਂ ਨੇ ਖੁਦ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ।