ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 22 ਗੁਰਦੁਆਰੇ ਤੋਂ ਮੱਥਾ ਟੇਕਕੇ ਬਾਹਰ ਖੜ੍ਹੇ ਫੂਡ ਸਪਲਾਈ ਵਿਭਾਗ ਪੰਜਾਬ ਦੇ ਇੱਕ ਕਰਮਚਾਰੀ ਨੂੰ ਅਣਪਛਾਤੇ ਵਿਅਕਤੀ ਗੋਲੀ ਮਾਰ ਕੇ ਫਰਾਰ ਹੋ ਗਏ। ਜਿਸ ਨੂੰ ਇਲਾਜ ਦੇ ਲਈ ਸੈਕਟਰ 16 ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਗੋਲੀ ਮਾਰਨ ਵਾਲਾ ਕੋਣ ਸੀ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।