ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਸੁਨੀਲ ਜਾਖੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਵਿਚ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਹਾਈਕਮਾਂਡ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਜਾਖੜ ਨਾਲ ਜੋ ਵੀ ਵਾਪਰਿਆ ਉਸ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਦਰਅਸਲ ਪੰਜਾਬ ਕਾਂਗਰਸ ਵਿਚ ਹੋਏ ਵੱਡੇ ਬਦਲਾਅ ਤੋਂ ਬਾਅਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਦੇ ਸੀਨੀਅਰ ਆਗੂ ਰਾ