ਚੰਡੀਗੜ੍ਹ : ਬੀਤੇ ਕੁੱਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਧਾਰਮਕ ਨਿਸ਼ਾਨ ਵਾਲਾ ਸ਼ਾਲ ਆਪਣੇ ਉਪਰ ਲੈ ਕੇ ਵਿਵਾਦ ਛੇੜ ਲਿਆ ਸੀ, ਇਸ ਸਬੰਧੀ ਅੱਜ ਨਵਜੋਤ ਸਿੱਧੂ ਨੇ ਲੋਕਾਂ ਤੋ ਮਾਫ਼ੀ ਮੰਗ ਕੇ ਮਾਮਲ ਸ਼ਾਂਤ ਕਰ ਦਿਤਾ ਹੈ। ਜਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਬੀਤੇ ਦਿਨ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ ਹੋ ਰਹੀ ਸੀ,