ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੀ ਸਥਿਤੀ ਅਕੇ ਕਰਮਚਾਰੀ ਚੋਣ ਕਮਿਸ਼ਨ (ਐੱਸ.ਐੱਸ.ਸੀ.) ਅਤੇ ਕੁਝ ਹੋਰ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਦੇਰੀ ਨੂੰ ਲੈ ਕੇ ਸ਼ੁਕਰਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੇ ਰੁਜ਼ਗਾਰ ਨਾਲ ਜੁੜੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ। ਉਨ੍ਹਾਂ ਨੇ ਟਵੀਟ ਕੀਤਾ,''ਮੋਦੀ ਸਰਕਾਰ, ਰੁਜ਼ਗਾਰ, ਬਹਾਲੀ, ਪ੍ਰੀਖਿਆ ਦੇ ਨਤੀਜੇ ਦਿਓ, ਦੇਸ਼ ਦੇ ਨੌਜਵਾਨਾਂ ਦੀ ਸਮੱਸਿਆ ਦਾ ਹੱਲ ਦਿਓ।''