ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।
ਆਪਣੀ ਸਰਕਾਰੀ ਰਿਹਾਇਸ਼ 'ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ ਦੀ ਵੀ ਪੇਸ਼ਕਸ਼ ਕੀਤੀ।
ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਨੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ।