Saturday, April 05, 2025
 

ordinance

ਬੇਰਹਿਮ ਹੋਈ ਮੋਦੀ ਸਰਕਾਰ ਅੱਖਾਂ ਮੂਹਰੇ ਦਮ ਤੋੜ ਰਹੇ ਅੰਨਦਾਤਾ ਨੂੰ ਦੇਖਣਾ ਨਹੀਂ ਚਾਹੁੰਦੀ : ਭਗਵੰਤ ਮਾਨ

ਰਣਜੀਤ ਬਾਵਾ ਦਰਸ਼ਕਾ ਨੂੰ ਦੇਵੇਗਾ ਸਰਪ੍ਰਾਈਜ਼

ਪੰਜਾਬੀ ਸਿੰਗਰ ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।ਜਿੱਥੇ ਉਹ ਆਪਣੀਆਂ ਆਉਣ ਵਾਲੀਆਂ ਮੂਵੀਜ਼ ਅਤੇ ਸੋਗਜ਼ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੀ ਰਹਿੰਦੇ ਨੇ ਅਤੇ ਹੁਣ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ

ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਬੀਬਾ ਬਾਦਲ

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਪੰਜਾਬ ਵਿਚ ਪਹਿਲਾਂ ਹੀ ਸੱਚ ਸਾਬਤ ਹੋਣੇ ਸ਼ੁਰੂ ਹੋ ਗਏ ਹਨ ਕਿਉਂਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀ ਸੀ ਆਈ) ਨੇ ਕਪਾਹ ਦੀ ਰੋਜ਼ਾਨਾ ਖਰੀਦ ਦੀ ਹੱਦ ਤੈਅ ਕਰ ਦਿੱਤੀ ਹੈ 

ਮੋਦੀ ਸਰਕਾਰ ਕਿਸਾਨ ਮੁੱਦੇ ਨੂੰ ਉਲਝਾਉਣ ਵਿੱਚ ਲੱਗੀ : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਕਿਸਾਨਾਂ ਦੀ ਆਵਾਜ਼ ਚੁੱਕਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੀ ਹਾਜ਼ਰੀ ਵਿੱਚ ਪਾਰਲੀਮੈਂਟ ਦੇ ਸੈਂਟਰਲ ਹਾਲ ਵਿੱਚ ਨਾਅਰੇਬਾਜ਼ੀ ਕੀਤੀ। 

ਬੀਜੇਪੀ ਨੂੰ ਟੁਕੜੇ ਟੁਕੜੇ ਗੈਂਗ ਕਹਿਣ ਵਾਲੇ ਅਕਾਲੀ ਉਸੇ ਗੈਂਗ ਦੇ ਹਿੱਸਾ : ਅਮਨ ਅਰੋੜਾ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਉਹ ਟੁਕੜੇ ਟੁਕੜੇ ਗੈਂਗ ਕਹਿ ਰਹੇ ਹਨ, ਅਸਲ ਵਿਚ ਉਹ ਖ਼ੁਦ ਵੀ ਉਸੇ ਟੁਕੜੇ-ਟੁਕੜੇ ਗੈਂਗ ਦਾ ਹਿੱਸਾ ਹਨ। ਇਹ ਟਿਪਣੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੀਤੀ ਹੈ।

Farmers Protest :ਹਿੰਮਤ ਹੈ ਤਾਂ ਮੋਦੀ ਨੂੰ ਲਲਕਾਰੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ। ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਜੇ ਕੈਪਟਨ ਵਿੱਚ ਥੋੜ੍ਹੀ ਜਿਹੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। 

ਬੜੀ ਸਰਲ ਅਤੇ ਸਪਸ਼ਟ ਹੈ ਕਿਸਾਨਾਂ ਦੀ ਮੰਗ, ਫਿਰ ਮੀਟਿੰਗਾਂ 'ਤੇ ਮੀਟਿੰਗਾਂ ਕਿਉਂ : ਭਗਵੰਤ ਮਾਨ

ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ 5ਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਨੇ ਕੇਵਲ ਕਿਸਾਨਾਂ ਬਲਕਿ ਦੇਸ਼ ਭਰ ਦੇ ਹਰੇਕ ਵਰਗ ਲਈ ਘਾਤਕ ਸਾਬਤ ਹੋਵੇਗਾ, ਕਿਉਂਕਿ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਦੇਸ਼ ਦੀ ਆਰਥਿਕਤਾ ਖੇਤੀਬਾੜੀ 'ਤੇ ਹੀ ਨਿਰਭਰ ਹੈ।

ਦਿੱਲੀ 'ਚ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ 'ਆਪ' ਨੇ ਸੇਵਾਦਾਰਾਂ ਦੀ ਫ਼ੌਜ ਉਤਾਰੀ

ਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ - ਹਰਿਆਣਾ ਸਰਹੱਦ ਉਤੇ ਦਿਨ-ਰਾਤ ਡੱਟੇ ਕਿਸਾਨਾਂ ਦੀ ਸੇਵਾ ਲਈ ਆਮ ਆਦਮੀ ਪਾਰਟੀ (ਆਪ) ਨੇ ਸੇਵਾਦਾਰਾਂ ਦੀ ਫੌਜ ਉਤਾਰ ਦਿੱਤੀ ਹੈ। ਕਿਸਾਨਾਂ ਅੰਦੋਲਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਸਿਘੂੰ ਅਤੇ ਟੀਕਰੀ ਬਾਰਡਰ 'ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। 

'ਆਪ' 'ਚ ਵਾਪਸ ਆਏ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ

ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਮੁੜ ਪਾਰਟੀ ਵਿਚ ਵਾਪਸ ਆਉਣ ਦਾ ਐਲਾਨ ਕੀਤਾ ਗੈ। ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿਚ ਵਾਪਸ ਆ ਰਗੋ ਹਨ। 

ਦਿੱਲੀ ਜਾਣ ਵਾਸਤੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਦਿੱਲੀ-ਅੰਬਾਲਾ ਮਾਰਗ ਬੰਦ

ਹਰਿਆਣਾ ਪੁਲਿਸ ਨੇ ਕਿਸਾਨ ਸੰਗਠਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਧਰਨਾ-ਪ੍ਰਦਰਸ਼ਨ ਦੇ ਮੱਦੇਨਜਰ ਸੋਨੀਪਤ ਤੇ ਝੱਜਰ ਜਿਲ੍ਹਿਆਂ ਤੋਂ ਦਿੱਲੀ ਜਾਣ ਵਾਲੇ ਕੌਮੀ ਰਾਜਮਾਰਗਾਂ ਦੇ ਪ੍ਰਵੇਸ਼ ਬਿੰਦੂਆਂ ਦੇ ਰੁਕਾਵਟ ਹੋਣ ਦੇ ਕਾਰਣ ਇਤੇਹਾਤ  ਵਜੋ ਟ੍ਰੈਫਿਕ ਐਫਵਾਈਜਰੀ ਜਾਰੀ ਕੀਤੀ ਹੈ|

4 ਦਸੰਬਰ ਤੋਂ 'ਆਪ' ਵਿਢੇਗੀ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ : ਭਗਵੰਤ ਮਾਨ

ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।

ਕਾਂਗਰਸੀ ਆਗੂਆਂ ਵੱਲੋਂ ਫੜੀ ਮਾਮਲੇ 'ਚ 'ਆਪ' ਨੇ ਘੇਰੀ ਪੰਜਾਬ ਸਰਕਾਰ

 ਬੀਤੇ ਦਿਨੀਂ ਤਰਨਤਾਰਨ ਦੇ ਪੱਟੀ 'ਚ ਕਾਂਗਰਸੀ ਆਗੂਆਂ ਵੱਲੋਂ ਫੜੀ ਸ਼ਰਾਬ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ 'ਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। 

ਰਾਣੋ ਨਸ਼ਾ ਤਸਕਰੀ ਮਾਮਲਾ : OSD ਅੰਕਿਤ ਬਾਂਸਲ ਨੂੰ ਬਰਖ਼ਾਸਤ ਕਰੇ ਕੈਪਟਨ : ਆਪ

 ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿੱਚ ਹਵਾਲਾ ਦੇ ਰਾਹੀਂ ਕੈਨੇਡਾ ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ।

ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਸੀ : ਬਿੱਟੂ

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਆਯੋਜਿਤ ਜੰਤਰ-ਮੰਤਰ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। 'ਜੇ ਅਕਾਲੀਆਂ ਨੂੰ ਪੰਜਾਬੀਆਂ ਦੇ ਅਧਿਕਾਰਾਂ ਪ੍ਰਤੀ ਇੰਨੀ ਚਿੰਤਾ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੀ ਬਜਾਏ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕਰਨ' ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ। 

ਕੈਪਟਨ ਵੱਲੋਂ ਮੋਦੀ ਦੀ ਥਾਂ ਨੱਢਾ ਨੂੰ ਪੱਤਰ ਲਿਖਣਾ ਮਹਿਜ ਡਰਾਮਾ : ਆਪ

ਪੰਜਾਬ ਵਿੱਚ ਰੇਲ ਗੱਡੀਆਂ ਸ਼ੁਰੂ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਜੇਪੀ ਕੌਮੀ ਪ੍ਰਧਾਨ ਜੀਪੀ ਨੱਢਾ ਨੂੰ ਪੱਤਰ ਲਿਖਣ ਦੇ ਉਪਰਾਲੇ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਕਾ ਜਿਹਾ ਕਦਮ ਉਠਾਇਆ ਹੈ। ਸੀਨੀਅਰ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਕਿਸਾਨੀ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਥਾਂ ਡਰਾਮੇ 'ਤੇ ਡਰਾਮੇ ਕਰ ਰਹੇ ਹਨ।

ਭਾਜਪਾ ਨੂੰ ਕਰਾਰਾ ਝਟਕਾ, ਇੱਕ ਦਰਜਨ ਤੋਂ ਵੱਧ ਆਗੂਆਂ ਨੇ ਝਾੜੂ ਫੜਿਆ

ਭਾਜਪਾ ਨੂੰ ਕਰਾਰਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਲਿਆ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸਬੰਧਿਤ 

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਅਮਰਿੰਦਰ ਸਰਕਾਰ :ਅਰੋੜਾ

ਆਮ ਆਦਮੀ ਪਾਰਟੀ (AAP) ਨੇ ਦੋਸ਼ ਲਗਾਇਆ ਹੈ ਕਿ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ। ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਨੌਤੀਆਂ 'ਚੋਂ ਗੁਜ਼ਰ ਰਹੀ ਹੈ। 

ਪੁੱਡਾ ਭਵਨ ਦੇ ਬਾਹਰ ‘ਆਪ’ ਵੱਲੋਂ ਰੋਸ ਪ੍ਰਦਰਸ਼ਨ

 ਲੋਕ ਨਿਰਮਾਣ ਵਿਭਾਗ ਦੇ ਐਸਈ ਨੂੰ ਗਮਾਡਾ ਵਿੱਚ ਡੈਪੂਟੇਸ਼ਨ ‘ਤੇ ਤੈਨਾਇਤ ਕਰਨ ਦਾ ਆਮ ਆਦਮੀ ਪਾਰਟੀ ਮੁਹਾਲੀ ਨੇ ਸਖਤ ਨੋਟਿਸ ਲਿਆ ਹੈ। ਮੁਹਾਲੀ ਹਲਕੇ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂ ਦੀ ਅਗਵਾਈ ਹੇਠ ਪੁੱਡਾ ਮੰਤਰੀ ਨੂੰ ਮੰਗ ਪੱਤਰ ਦੇ ਕੇ ਉਕਤ ਅਧਿਕਾਰੀ ਨੂੰ ਵਾਪਸ ਭੇਜਣ ਦੀ ਮੰਗ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਤੇਜ ਸਿੰਘ ਪੰਨੂੰ ਨੇ ਦੱਸਿਆ ਕਿ ਸਰਕਾਰ ਵਲੋਂ ਗਮਾਡਾ ਵਿੱਚ ਆਰ ਕੇ ਕਟਨੌਰੀਆ ਨਾਮ ਦੇ ਇੱਕ ਐੱਸ ਈ ਨੂੰ ਲੋਕ ਨਿਰਮਾਣ ਵਿਭਾਗ 

'900 ਚੂਹੇ ਖਾ ਕੇ ਹੱਜ ਨੂੰ ਚੱਲੀ ਬਿੱਲੀ' ਵਰਗੀਆਂ ਗੱਲਾਂ ਨਾ ਕਰਨ ਬਾਦਲ : ਹਰਪਾਲ ਚੀਮਾ 

 ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੁਆਰਾ 'ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ' ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਿੱਲੀ ਉਡਾਈ ਹੈ। ਉਨ੍ਹਾਂ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ 'ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ।

ਟਾਂਡਾ ਜਬਰ ਜਨਾਹ ਮਾਮਲੇ 'ਤੇ ਕੈਪਟਨ ਅਮਰਿੰਦਰ ਛੱਡਣ ਗ੍ਰਹਿ ਮੰਤਰਾਲਾ : ਆਪ

ਹੁਸ਼ਿਆਰਪੁਰ ਦੇ ਟਾਂਡਾ ਦੇ ਪਿੰਡ ਜਲਾਲਪੁਰ 'ਚ 6 ਸਾਲਾ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਨੂੰ ਸਰਕਾਰ ਅਤੇ ਸਮਾਜ ਦੇ ਮੱਥੇ 'ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀਆਂ ਮਹਿਲਾਂ ਵਿਧਾਇਕਾਵਾਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨ 'ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ। ਅਜਿਹੀ ਸਥਿਤੀ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਪੂਰੀ ਤਰਾਂ ਜ਼ਿੰਮੇਵਾਰ ਹਨ, ਜਿੰਨਾ ਨੇ ਨਾ ਕਾਬਲੀਅਤ ਹੋਣ ਦੇ ਬਾਵਜੂਦ ਗ੍ਰਹਿ ਮੰਤਰਾਲਾ ਵੀ ਖ਼ੁਦ ਹੀ ਕਬਜਾਇਆ ਹੋਇਆ ਹੈ।

ਕੈਪਟਨ MSP 'ਤੇ ਖ਼ਰੀਦ ਕਰੇ ਜਾਂ ਫਿਰ ਗੱਦੀ ਛੱਡੇ : ਭਗਵੰਤ ਮਾਨ

 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਾਲੋਂ ਘੱਟ ਭਾਅ 'ਤੇ 'ਚਿੱਟਾ ਸੋਨਾ' ਵੇਚਣ ਲਈ ਮਜਬੂਰ ਕਿਸਾਨਾਂ 'ਚ ਖੜ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਲਕਾਰਿਆ ਕਿ ਉਹ ਕਿਸਾਨਾਂ ਦੀ ਫ਼ਸਲ ਨੂੰ ਐਮਐਸਪੀ 'ਤੇ ਖ਼ਰੀਦੇ ਜਾਂ ਫਿਰ ਗੱਦੀ ਛੱਡ ਦੇਣ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਬਾਦਲਾਂ 'ਤੇ ਵੀ ਤਿੱਖੇ ਹਮਲੇ ਬੋਲੇ। 

ਕੈਪਟਨ ਅਮਰਿੰਦਰ ਦਾ ਕੇਜਰੀਵਾਲ ਨੂੰ ਸਵਾਲ, ਤੁਸੀਂ ਕਿਸਾਨਾਂ ਦੇ ਨਾਲ ਹੋ ਜਾਂ ਖਿਲਾਫ

 ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਸਵਾਲ ਕਰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਕੇਜਰੀਵਾਲ ਸਪੱਸ਼ਟ ਕਰਨ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਖਿਲਾਫ। 

ਸਪੀਕਰ ਵਿਰੁੱਧ ਨਹੀਂ ਵਰਤੀ ਭੱਦੀ ਸ਼ਬਦਾਵਲੀ : ਹਰਪਾਲ ਚੀਮਾ

 ਵਿਧਾਨ ਸਭਾ 'ਚ ਹੋਈ ਗਰਮਾ-ਗਰਮੀ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਸਪੀਕਰ ਵਿਰੁੱਧ ਕੋਈ ਭੱਦੀ ਸ਼ਬਦਾਵਲੀ ਨਹੀਂ ਸੱਚੀ ਸ਼ਬਦਾਵਲੀ ਵਰਤੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿਸ ਸਮੇਂ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 'ਤੇ ਪਾਰਟੀ ਵਿਧਾਇਕ ਅਮਨ ਅਰੋੜਾ ਨੂੰ ਮਾਨਯੋਗ ਸਪੀਕਰ ਵੱਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ 

ਅਕਾਲੀਆਂ ਅਤੇ ਆਪ ਦੇ ਦੋਗਲੇ ਕਿਰਦਾਰ ਤੋਂ ਹੈਰਾਨ ਹਾਂ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਿੰਨ ਸੋਧ ਬਿੱਲਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਬੇਸ਼ਰਮੀ ਭਰੇ ਢੰਗ ਨਾਲ ਦੋਗਲੇ ਕਿਰਦਾਰ ਦਾ ਮੁਜ਼ਾਹਰਾ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸਿਆਸੀ ਧਿਰਾਂ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਭੁਗਤਣ ਤੋਂ ਕੁਝ ਘੰਟਿਆਂ ਬਾਅਦ ਹੀ ਇਨ੍ਹਾਂ ਨੂੰ ਭੰਡਣ ਲੱਗ ਪਈਆਂ।

ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲ ਮਹਿਜ ਡਰਾਮਾ : ਮਾਨ

ਪੰਜਾਬ ਵਿਧਾਨ ਸਭਾ 'ਚ ਤਿੰਨ ਕੇਂਦਰੀ ਖੇਤੀ ਬਿੱਲਾਂ ਦੇ ਸਮਾਨੰਤਰ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ ਡਰਾਮਾ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪੇਤਲੇ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ,

ਪ੍ਰਸਤਾਵਿਤ ਬਿੱਲਾਂ ਦੀ ਕਾਪੀ ਲੈਣ ਲਈ ਅੜੀ 'ਆਪ' ਸਦਨ 'ਚ ਲਗਾਇਆ ਧਰਨਾ

ਖੇਤੀ ਵਿਰੋਧੀ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀ ਕਾਪੀ ਹਾਸਿਲ ਕਰਨ ਲਈ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰੋਸ ਵਜੋਂ ਸਦਨ ਦੇ ਅੰਦਰ ਹੀ ਧਰਨੇ 'ਤੇ ਬੈਠ ਗਈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਰਿੰਦਰ ਸਿੰਘ ਸਰਕਾਰ ਵੱਲੋਂ ਅਤਿ ਮਹੱਤਵਪੂਰਨ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਇਸ ਪ੍ਰਭਾਵਿਤ ਬਿੱਲ ਸਦਨ 'ਚ ਪੇਸ਼ ਹੋਣ ਤੱਕ ਗੁਪਤ ਰੱਖਣ ਪਿੱਛੇ ਵੱਡੀ ਸਾਜ਼ਿਸ਼ ਦੇ ਦੋਸ਼ ਲਗਾਏ।

ਅਕਾਲੀ ਦਲ ਵਲੋਂ ਸੁਝਾਅ : ਵਿਧਾਨ ਸਭਾ ਸੈਸ਼ਨ ਵਿਚ ਸੱਤਾਧਾਰੀ ਕਾਂਗਰਸ ਕੀ -ਕੀ ਕਰੇ ?

ਸ਼੍ਰੋਮਣੀ ਅਕਾਲੀ ਦਲ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਪੂਰਾ ਸਪਸ਼ਟ ਕਾਨੂੰਨ ਲੈਕੇ  ਆਉਣ ਨਹੀਂ ਤਾਂ ਉਹ ਪੰਜਾਬੀਆਂ ਨੂੰ ਅਸਫਲ ਕਰਨ ਅਤੇ ਭਵਿੱਖੀ ਪੀੜ੍ਹੀਆਂ ਤਬਾਹ ਕਰਨ ਲਈ ਨਿੱਜੀ  ਤੌਰ ’ਤੇ ਜ਼ਿੰਮੇਵਾਰ ਹੋਣਗੇ।

ਕਾਲੇ ਕਾਨੂੰਨਾਂ 'ਤੇ ਕਿਸਾਨੀ ਸੰਘਰਸ਼ ਬਾਰੇ ਮੁੱਖ ਮੰਤਰੀ ਦੀ ਨੀਅਤ ਖੋਟੀ : ਹਰਪਾਲ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। 

ਸੁਖਬੀਰ ਬਾਦਲ ਵੱਲੋਂ CM ਦੀ ਕੋਠੀ ਦਾ ਘਿਰਾਓ ਕਰਨ ਦਾ ਅਲਟੀਮੇਟਮ ਡਰਾਮਾ : ਆਪ

ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਹੱਕ 'ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਸਾਨ ਵਿਰੋਧੀ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਵਿਧਾਨ ਸਭਾ ਦਾ ਸੈਸ਼ਨ 7 ਦਿਨਾਂ 'ਚ ਸੱਦਣ ਜਾਂ ਫਿਰ ਸੀਐਮ ਦੀ ਕੋਠੀ ਦਾ ਘਿਰਾਓ ਕਰਨ ਦੇ ਦਿੱਤੇ ਗਏ ਅਲਟੀਮੇਟਮ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ 

ਕਿਸਾਨ ਹਿਤੈਸ਼ੀ ਹੋਣ ਦਾ ਨਾਟਕ ਬੰਦ ਕਰਨ ਅਕਾਲੀ 'ਤੇ ਕਾਂਗਰਸੀ : ਸ਼ਰਮਾ

 ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਸਵੀਟੀ ਸ਼ਰਮਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਨਾਟਕ ਕਰਾਰ

ਕਿਸਾਨਾਂ ‘ਤੇ ਮਜ਼ਦੂਰਾਂ ਨੂੰ ਗੁੰਡੇ ਬਦਮਾਸ਼ ਕਹਿਣ ਵਾਲੇ ਹਰਦੀਪ ਪੁਰੀ ਮੰਗਣ ਮੁਆਫੀ : ਅਕਾਲੀ ਦਲ

ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੁੰਡੇ ਤੇ ਬਦਮਾਸ਼ ਕਹਿ ਕੇ ਅਪਮਾਨ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਹਰਦੀਪਪੁਰੀ ਨੂੰ ਮੁਆਫੀ ਮੰਗਣ ਲਈ

ਭਗਵੰਤ ਮਾਨ ਦੀ ਕੈਪਟਨ ਅਮਰਿੰਦਰ 'ਤੇ ਸੁਖਬੀਰ ਬਾਦਲ ਨੂੰ ਲਾਈਵ ਡਿਬੇਟ ਦੀ ਚੁਣੌਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਾਈਵ ਡਿਬੇਟ 'ਤੇ ਬੈਠਣ ਦੀ ਚੁਣੌਤੀ ਦਿੱਤੀ

ਕਾਂਗਰਸ ਅਤੇ ਅਕਾਲੀਆਂ ਦੀਆਂ ਸਰਗਰਮੀ ਨੂੰ ਦੇਖਦੇ ਹੋਏ 'ਆਪ ' ਨੇ ਵੀ ਚੁੱਕਿਆ ਇਹ ਕਦਮ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਂਗਰਸ ਅਤੇ ਅਕਾਲੀ ਦਲ ਦੀ ਸਰਗਰਮੀ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਵਿਚ ਇੰਨ੍ਹਾ ਕਾਨੂੰਨਾਂ ਵਿਰੁੱਧ ਆਪਣੀ ਰਾਜਨੀਤਕ ਰਣਨੀਤੀ ਨੂੰ ਜਨਤਕ ਕਰਨ ਦਾ ਫੈਸਲਾ ਕੀਤਾ ਹੈ।  

ਰਣਜੀਤ ਬਾਵਾ ਨੇ ਕੀਤਾ ਕਿਸਾਨ ਆਰਡੀਨੈਂਸ ਦਾ ਵਿਰੋਧ

ਪੰਜਾਬੀ ਗਾਇਕ ਰਣਜੀਤ ਬਾਵਾ ਨੇ  ਇੱਕ ਪੋਸਟ ਰਾਹੀਂ ਕਿਸਾਨਾਂ ਪ੍ਰਤੀ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਰਾਹੀਂ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ 

Subscribe