ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਕੁੱਝ ਪੱਤਰਕਾਰਾਂ ਵਿਰੁਧ ਨੋਇਡਾ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਪ੍ਰਿਯੰਕਾ ਨੇ ਸਨਿਚਰਵਾਰ ਨੂੰ ਕਿਹਾ ਕਿ ਜਨਪ੍ਰਤੀਨਿਧੀਆਂ ਅਤੇ ਪੱਤਰਕਾਰਾਂ ਨੂੰ ਭਾਜਪਾ ਸਰਕਾਰ ਵਲੋਂ ਧਮਕਾਉਣ ਦਾ ਰੁਝਾਨ ਖਤਰਨਾਕ ਹੈ।