ਸਿੱਖ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਗੁੰਮ ਹੋਣ ਦੇ ਮਾਮਲੇ ਵਿੱਚ ਅੱਜ ਰੋਪੜ-ਚੰਡੀਗੜ੍ਹ ਮਾਰਗ 'ਤੇ ਪਿੰਡ ਸਿੰਘ ਅਤੇ ਬੇਲਾ ਚੌਕ ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਪੁਤਲੇ ਫੂਕੇ ਗਏ। ਪਿੰਡ ਸਿੰਘ ਦੇ ਕੋਲ ਸਿੱਖ ਨੌਜਵਾਨਾਂ ਨੇ ਰੋਪੜ -ਚੰਡੀਗੜ੍ਹ ਮਾਰਗ 'ਤੇ ਪਿੰਡ ਸਿੰਘ ਦੇ ਕੋਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਪੁਤਲਾ ਸਾੜਿਆ।