ਜੈਵਿਕ ਚੱਕਰ ਨੂੰ ਬਰਕਰਾਰ ਰੱਖਣ ਲਈ ਜੰਗਲੀ ਜੀਵ ਸੁਰੱਖਿਆ ਅਤੇ ਵਿਕਾਸ ਨਾਲ ਨਾਲ ਚੱਲਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਮੰਤਰੀ ਨੇ ਜੰਗਲੀ ਜੀਵ ਸੁਰੱਖਿਆ ਹਫ਼ਤਾ ਮਨਾਉਣ ਲਈ ਛੱਤਬੀੜ ਚਿੜੀਆਘਰ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੀਤਾ।